#ਪੰਜਾਬਇਲੈਕਸ਼ਨ2022 #ਪੰਜਾਬਨਿਊਜ਼ #ਪੰਜਾਬਵਿਧਾਨਸਭਾਚੋਣਾਂ
ਬੀਤੇ ਦਿਨੀਂ ਸ਼ਨੀਵਾਰ ਨੂੰ ਪੰਜ ਸੂਬਿਆਂ ਵਿੱਚ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਅਤੇ ਇਸੇ ਲੜੀ ਤਹਿਤ ਪੰਜਾਬ ਰਾਜ ਦੀਆਂ ਵਿਧਾਨ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਮੋਗਾ ਵਿੱਚ ਵੀ ਅੱਜ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਵਾਸਤੇ ਜ਼ਿਲ੍ਹੇ ਵਿੱਚ 4 ਵਿਧਾਨ ਸਭਾ ਹਲਕਿਆਂ ਵਾਸਤੇ ਸੈਕਟਰ ਅਫ਼ਸਰ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਫ਼ਲਾਇੰਗ ਸਕੁਐਡ ਅਤੇ ਹੋਰ ਟੀਮਾਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲ ਨੂੰ ਨਿਰਪੱਖ ਅਤੇ ਨਿਰ-ਭੈਅ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਹਰ ਤਰ੍ਹਾਂ ਦੇ ਗੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਹਨ।