#ਭਾਜਪਾ #ਗੁਰਦਾਸਪੁਰ #ਫ਼ਿਰੋਜ਼ਪੁਰਨਿਊਜ
ਪ੍ਰਧਾਨ ਮੰਤਰੀ ਦਾ ਕਾਫ਼ਲਾ ਰੋਕੇ ਜਾਣ ਦੇ ਵਿਰੋਧ ਵਿਚ ਭਾਜਪਾ ਆਗੂਆਂ ਨੇ ਗੁਰਦਾਸਪੁਰ ਵਿੱਚ ਐਸਐਸਪੀ ਅਤੇ ਡੀ ਸੀ ਦਫਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ 5 ਜਨਵਰੀ ਨੂੰ ਫ਼ਿਰੋਜ਼ਪੁਰ ਵਿੱਚ ਦੇਸ਼ ਦੇ ਪ੍ਰਧਾਨਮੰਤਰੀ ਦਾ ਕਾਫ਼ਲਾ ਰੋਕਣ ਅਤੇ ਪੰਜਾਬ ਸਰਕਾਰ ਦੇ ਫੇਲੀਅਰ ਨੂੰ ਲੈਕੇ ਅੱਜ ਭਾਜਪਾ ਗੁਰਦਾਸਪੁਰ ਨੇ ਐਸਐਸਪੀ ਅਤੇ ਡੀਸੀ ਦਫ਼ਤਰ ਗੁਰਦਾਸਪੁਰ ਸਾਹਮਣੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਇਸ ਮੌਕੇ ਤੇ ਮਹਿਲਾ ਭਾਜਪਾ ਆਗੂਆਂ ਨੇ ਦੋਸ਼ ਲਗਾਏ ਕਿ ਪੰਜਾਬ ਸਰਕਾਰ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਇਸ ਰੈਲੀ ਨੂੰ ਰੱਦ ਕਰਵਾਇਆ ਹੈ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨੂੰ ਪੰਜਾਬ ਵਿਚ ਪੂਰੀ ਸੁਰੱਖਿਆ ਨਹੀਂ ਦਿੱਤੀ ਗਈ ਜਿਸ ਕਰਕੇ ਦੇਸ਼ ਦੇ ਪ੍ਰਧਾਨਮੰਤਰੀ ਨੂੰ ਵਾਪਿਸ ਮੁੜਨਾ ਪਿਆ ਉਨ੍ਹਾਂ ਕਿਹਾ ਕਿ ਇਸ ਦੇ ਨਾਲ ਪੰਜਾਬ ਕਈ ਸਾਲ ਪਿੱਛੇ ਚਲਾ ਗਿਆ ਹੈ ਕਿਉਂਕਿ ਦੇਸ਼ ਦੇ ਪ੍ਰਧਾਨਮੰਤਰੀ ਨੇ ਉਸ ਰੈਲੀ ਦੌਰਾਨ ਕਈ ਵੱਡੇ ਐਲਾਨ ਕਰਨੇ ਸੀ ਜਿਸ ਨਾਲ ਪੰਜਾਬ ਦਾ ਭਲਾ ਹੋਣਾ ਸੀ ਉਨ੍ਹਾਂ ਨੇ ਕਿਹਾ ਕਿ ਇਹ ਸਭ ਕੁਝ ਕਾਂਗਰਸ ਦੇ ਗੁੰਡਿਆਂ ਨੇ ਕੀਤਾ ਹੈ ਅਤੇ ਇਸ ਰੈਲੀ ਦੌਰਾਨ ਮਹਿਲਾਵਾਂ ਦੀਆਂ ਗੱਡੀਆਂ ਵੀ ਰੋਕੀਆਂ ਗਈਆਂ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦਾਸਪੁਰ ਆਵੇਗਾ ਤਾਂ ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਇਸ ਮੌਕੇ ਤੇ ਕਈ ਭਾਜਪਾ ਆਗੂ ਸ਼ਬਦਾਂ ਦੀ ਮਰਿਆਦਾ ਦੀ ਭੁਲਦੇ ਹੋਏ ਨਜ਼ਰ ਆਏ