108 ਐਂਬੂਲੈਂਸ ਕਰਮਚਾਰੀਆਂ ਨੇ ਪੰਜਾਬ ਭਰ ਵਿੱਚ ਐਂਬੂਲੈਂਸ ਸੇਵਾ ਬੰਦ ਕਰ ਹਡ਼ਤਾਲ ਕੀਤੀ ਸ਼ੁਰੂ  Punjab News PMT

108 ਐਂਬੂਲੈਂਸ ਕਰਮਚਾਰੀਆਂ ਨੇ ਪੰਜਾਬ ਭਰ ਵਿੱਚ ਐਂਬੂਲੈਂਸ ਸੇਵਾ ਬੰਦ ਕਰ ਹਡ਼ਤਾਲ ਕੀਤੀ ਸ਼ੁਰੂ Punjab News PMT

108 ਐਂਬੂਲੈਂਸ ਕਰਮਚਾਰੀਆਂ ਨੇ ਪੰਜਾਬ ਭਰ ਵਿੱਚ ਐਂਬੂਲੈਂਸ ਸੇਵਾ ਬੰਦ ਕਰ ਹਡ਼ਤਾਲ ਕੀਤੀ ਸ਼ੁਰੂ

ਕੀ ਬਣੂ ਮਰੀਜਾਂ ਦਾ ਸਿਹਤ ਕਾਮਿਆਂ ਤੋਂ ਬਾਅਦ 108 ਐਂਬੂਲੈਂਸ ਕਰਮਚਾਰੀਆਂ ਨੇ ਪੰਜਾਬ ਭਰ ਵਿੱਚ ਐਂਬੂਲੈਂਸ ਸੇਵਾ ਬੰਦ ਕਰ ਹਡ਼ਤਾਲ ਕੀਤੀ ਸ਼ੁਰੂ

ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਅਤੇ ਆਪਣੀਆਂ ਹੋਰਨਾਂ ਮੰਗਾ ਨੂੰ ਲੈਕੇ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਪੂਰੇ ਪੰਜਾਬ ਵਿੱਚ ਅੱਜ ਐਂਬੂਲੈਂਸ ਸੇਵਾ ਬੰਦ ਕਰ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਸ਼ੁਰੂ ਕਰ ਦਿੱਤਾ ਹੈ ਅੱਜ ਪੰਜਾਬ ਭਰ ਦੇ 1500 ਕਰਮਚਾਰੀ ਹੜਤਾਲ ਤੇ ਚਲੇ ਗਏ ਹਨ ਗੁਰਦਾਸਪੁਰ ਵਿੱਚ ਵੀ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ 25 ਐਂਬੂਲੈਂਸਾਂ ਬੰਦ ਕਰ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਨੈਸ਼ਨਲ ਹਾਈਵੇਅ ਜਾਮ ਕਰਨ ਲਈ ਮਜਬੂਰ ਹੋਣਗੇ

ਧਰਨਾ ਪ੍ਰਦਰਸ਼ਨ ਕਰ ਰਹੇ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ 11 ਸਾਲਾਂ ਤੋਂ ਵਿਭਾਗ ਵਿੱਚ ਕੰਮ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਇੰਕਰੀਮੈਂਟ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਨੇ ਕਰਮਚਾਰੀਆਂ ਦੀ ਹਫ਼ਤਾਵਰੀ ਛੁੱਟੀਆਂ ਵੀ ਬੰਦ ਕਰ ਦਿੱਤੀ ਹੈ ਅਤੇ ਪਿਛਲੇ ਚਾਰ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਜਿਸ ਕਰਕੇ ਸਮੁੱਚੇ ਐਂਬੂਲੈਂਸ ਕਰਮਚਾਰੀਆਂ ਵਿਚ ਰੋਸ ਦੀ ਲਹਿਰ ਹੈ ਇਸ ਲਈ ਅੱਜ ਉਨ੍ਹਾਂ ਨੇ ਪੂਰੇ ਪੰਜਾਬ ਭਰ ਵਿੱਚ 230 ਦੇ ਕਰੀਬ ਐਂਬੂਲੈਂਸਾਂ ਬੰਦ ਕਰ 1500 ਦੇ ਕਰੀਬ ਕਰਮਚਾਰੀ ਹੜਤਾਲ ਤੇ ਚਲੇ ਗਏ ਹਨ ਉਨ੍ਹਾਂ ਕਿਹਾ ਕਿ ਇਸ ਹੜਤਾਲ ਦੌਰਾਨ ਜੇਕਰ ਕਿਸੇ ਮਰੀਜ਼ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਉਹ ਨੈਸ਼ਨਲ ਹਾਈਵੇ ਜਾਮ ਕਰਨ ਦੇ ਲਈ ਮਜਬੂਰ ਹੋਣਗੇ

ਪੰਜਾਬ