ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬਾਗ਼ੀ ਸੁਰ ਵੇਖਣ ਨੂੰ ਮਿਲ ਰਹੇ ਹਨ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜੇ ਕਾਂਗਰਸ ਉਹਨਾਂ ਨੂੰ ਟਿਕਟ ਨਹੀਂ ਦਿੰਦੀ ਤਾਂ ਉਹ ਆਜ਼ਾਦ ਚੋਣ ਲੜਨਗੇ ਪਰ ਮਾਨਸਾ ਛੱਡ ਕੇ ਨਹੀਂ ਜਾਣਗੇ। ਦੱਸ ਦਈਏ ਕਿ ਮਾਨਸਾ ਵਿੱਚ ਟਕਸਾਲੀ ਕਾਂਗਰਸੀਆਂ ਵੱਲੋਂ ਮੂਸੇਵਾਲਾ ਦਾ ਵਿਰੋਧ ਹੋ ਰਿਹਾ ਹੈ।