ਭਗਵੰਤ ਮਾਨ ਨੇ ਸੂਬੇ ਵਿੱਚ ਵਿਗੜੇ ਹਾਲਾਤਾਂ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ
ਸ੍ਰੀ ਮੁਕਤਸਰ ਸਾਹਿਬ ਪਹੁੰਚੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਸੂਬੇ ਵਿੱਚ ਵਿਗੜੇ ਹਾਲਾਤਾਂ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨਾਂ ਕਿਹਾ ਕਿ ਕਾਂਗਰਸ ਦੇ ਮੰਤਰੀ ਆਪਸ ਵਿੱਚ ਲੜ ਰਹੇ ਨੇ ਤੇ ਗ੍ਰਹਿ ਮੰਤਰੀ ਨੂੰ ਦਿੱਲੀ ਬਿਠਾ ਰੱਖਿਆਂ, ਅਜਿਹੇ ਵਿੱਚ ਪੰਜਾਬ ਦੇ ਹਾਲਾਤ ਕਿਸੇ ਤਰਾਂ ਸੁਖਾਵੇਂ ਰਹਿ ਸਕਦੇ ਨੇ। ਉਨਾਂ ਨੇ ਸੰਯੁਕਤ ਕਿਸਾਨ ਮੋਰਚੇ ਗਠਬੰਧਨ ਸਬੰਧੀ ਕਿਸੇ ਤਰਾਂ ਦੀ ਗੱਲਬਾਤ ਹੋਣ ਤੋਂ ਸਾਫ ਇਨਕਾਰ ਕੀਤਾ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕਿਸ ਪਾਰਟੀ ਨੂੰ ਆਪ ਮੁਕਾਬਲੇ ਵਿੱਚ ਮੰਨਦੀ ਹੈ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦਾ ਮੁਕਾਬਲਾ ਕਿਸੇ ਪਾਰਟੀ ਨਾਲ ਨਹੀਂ ਬਲਕਿ ਭ੍ਰਿਸ਼ਟਾਚਾਰ, ਗਰੀਬੀ ਤੇ ਮਾਫ਼ੀਆ ਰਾਜ ਨਾਲ ਹੈ। ਸ੍ਰੀ ਮੁਕਤਸਰ ਸਾਹਿਬ ਤੋਂ