PM ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੀ ਨਿਰਪੱਖ ਜਾਂਚ ਹੋਵੇ: ਰਾਘਵ ਚੱਢਾ

PM ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੀ ਨਿਰਪੱਖ ਜਾਂਚ ਹੋਵੇ: ਰਾਘਵ ਚੱਢਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੀ ਲੱਚਰ ਸੁਰੱਖਿਆ ਵਿਵਸਥਾ ਲਈ ਕਾਂਗਰਸ ਦੀ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਚੰਨੀ ਸਰਕਾਰ ਨੂੰ ਬਹੁਤ ਹੀ ਕਮਜ਼ੋਰ ਅਤੇ ਨਿਕੰਮੀ ਸਰਕਾਰ ਕਰਾਰ ਦਿੱਤਾ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਕਮਜ਼ੋਰ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮਅਸਫ਼ਲ ਰਹੀ ਹੈ।

ਪਾਰਟੀ ਹੈੱਡਕੁਆਰਟਰ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਪੰਜਾਬ ਦੇ ਲੋਕ ਅਮਨ ਪਸੰਦ ਲੋਕ ਹਨ। ਰਲ-ਮਿਲ ਕੇ ਰਹਿਣਾ ਅਤੇ ਆਪਸੀ ਭਾਈਚਾਰਾ ਪੰਜਾਬ ਦੀ ਖੂਬਸੂਰਤੀ ਹੈ। ਲੇਕਿਨ ਕੁਝ ਪੰਜਾਬ ਵਿਰੋਧੀ ਤਾਕਤਾਂ ਹਰ ਵਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੀਆਂ ਹਨ।

ਪੰਜਾਬ